TSK

TSK · ਯਿਰਮਿਯਾਹ 21:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ।

¶ ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।

ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।

ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।

ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।

ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਤੈਨੂੰ ਤੇਰੇ ਲਈ ਅਤੇ ਤੇਰੇ ਸਾਰੇ ਪ੍ਰੇਮੀਆਂ ਲਈ ਭੈਅ ਦਾ ਕਾਰਨ ਬਣਾਵਾਂਗਾ। ਉਹ ਆਪਣੇ ਵੈਰੀਆਂ ਦੀ ਤਲਵਾਰ ਨਾਲ ਡਿੱਗਣਗੇ ਅਤੇ ਇਹ ਤੇਰੀਆਂ ਅੱਖਾਂ ਵੇਖਣਗੀਆਂ। ਮੈਂ ਸਾਰੇ ਯਹੂਦਾਹ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਵੇਗਾ ਅਤੇ ਉਹਨਾਂ ਨੂੰ ਤਲਵਾਰ ਨਾਲ ਮਾਰੇਗਾ

ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ

ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?

ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -

¶ ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ

ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।

ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।

ਤੂੰ ਮੇਰੇ ਵੈਰੀਆਂ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ, ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਤਾਂ ਕੋਈ ਬਚ ਸਕਿਆ ਤੇ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਉਹਨਾਂ ਨੂੰ ਮੇਰੇ ਵੈਰੀਆਂ ਨੇ ਮਾਰ ਕੇ ਮੁਕਾ ਦਿੱਤਾ ਹੈ।

ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।

ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।

ਅਤੇ ਮੈਂ ਆਪਣਾ ਜਾਲ਼ ਉਹ ਦੇ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਹ ਨੂੰ ਬਾਬਲ ਲੈ ਆਵਾਂਗਾ ਅਤੇ ਜਿਹੜੀ ਉਸ ਨੇ ਮੇਰੇ ਵਿਰੁੱਧ ਬੇਈਮਾਨੀ ਕੀਤੀ ਹੈ, ਉਹ ਦੀ ਬੇਈਮਾਨੀ ਦੇ ਬਾਰੇ ਉੱਥੇ ਉਸ ਦੇ ਕੋਲੋਂ ਪੁੱਛ-ਗਿੱਛ ਕਰਾਂਗਾ।

ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ।