TSK

TSK · ਯਿਰਮਿਯਾਹ 26:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ।

ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।

ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।

‹ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।›

‹ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।›

‹ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।›