ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
TSK
TSK · ਯਿਰਮਿਯਾਹ 31:21
Treasury of Scripture Knowledge references in ਪੰਜਾਬੀ IRV.
ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ, ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜਾਉਣ
ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
¶ ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।
¶ ਲੰਘ ਜਾਓ, ਫਾਟਕਾਂ ਦੇ ਵਿੱਚੋਂ ਦੀ ਲੰਘ ਜਾਓ! ਪਰਜਾ ਦੇ ਲਈ ਰਸਤਾ ਤਿਆਰ ਕਰੋ, ਭਰਤੀ ਪਾਓ, ਸ਼ਾਹੀ ਸੜਕ ਉੱਤੇ ਭਰਤੀ ਪਾਓ! ਪੱਥਰਾਂ ਨੂੰ ਕੱਢ ਸੁੱਟੋ, ਦੇਸ਼-ਦੇਸ਼ ਦੇ ਲੋਕਾਂ ਲਈ ਝੰਡਾ ਉੱਚਾ ਕਰੋ!
ਹੇ ਬੇਈਮਾਨ ਪੁੱਤਰੋ, ਮੁੜੋ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡਾ ਮਾਲਕ ਜੋ ਹਾਂ, ਮੈਂ ਤੁਹਾਡੇ ਵਿੱਚੋਂ ਲਵਾਂਗਾ, ਹਰ ਸ਼ਹਿਰ ਵਿੱਚੋਂ ਇੱਕ ਅਤੇ ਹਰ ਟੱਬਰ ਵਿੱਚੋਂ ਦੋ, ਅਤੇ ਮੈਂ ਤੁਹਾਨੂੰ ਸੀਯੋਨ ਵਿੱਚ ਲਿਆਵਾਂਗਾ।
ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ
ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ।
ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।
¶ ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।