TSK

TSK · ਯਿਰਮਿਯਾਹ 37:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਘੇਰ ਲਵੇਗੀ, ਜਦ ਤੱਕ ਤੁਹਾਡੀਆਂ ਉੱਚੀਆਂ ਅਤੇ ਗੜ੍ਹਾਂ ਵਾਲੀਆਂ ਕੰਧਾਂ ਢਾਹੀਆਂ ਨਾ ਜਾਣ, ਜਿਨ੍ਹਾਂ ਉੱਤੇ ਤੁਸੀਂ ਆਪਣੇ ਦੇਸ਼ ਵਿੱਚ ਭਰੋਸਾ ਰੱਖੀ ਬੈਠੇ ਸੀ। ਉਹ ਤੁਹਾਨੂੰ ਤੁਹਾਡੇ ਸਾਰੇ ਫਾਟਕਾਂ ਵਿੱਚ ਤੁਹਾਡੇ ਸਾਰੇ ਦੇਸ਼ ਦੇ ਅੰਦਰ ਘੇਰ ਲਵੇਗੀ, ਜਿਹੜਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤਾ ਹੈ।

ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।

ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,

ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।

ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।

ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਰ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ।

ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ

ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ

ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।

¶ ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ

ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ, ਮੇਰਾ ਦਿਲ ਬੇਚੈਨ ਹੈ, ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ, ਮੇਰਾ ਕਾਲਜਾ ਫੱਟ ਗਿਆ ਹੈ, ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।

ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।

ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।

ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।

ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l

¶ ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!

ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।