TSK

TSK · ਯਿਰਮਿਯਾਹ 5:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਰਥਾਤ ਉਹ ਵੱਡੇ ਪਰਤਾਵੇ, ਨਿਸ਼ਾਨ ਅਤੇ ਉਹ ਵੱਡੇ-ਵੱਡੇ ਅਚਰਜ਼ ਕੰਮ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ,

ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?

ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?

ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।

ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।

ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ

ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ।

ਇਫ਼ਰਾਈਮ ਇੱਕ ਭੋਲੀ ਤੇ ਬੁੱਧਹੀਣ ਘੁੱਗੀ ਵਰਗਾ ਹੈ, ਉਹ ਮਿਸਰ ਨੂੰ ਪੁਕਾਰਦੇ ਹਨ, ਅੱਸ਼ੂਰ ਨੂੰ ਜਾਂਦੇ ਹਨ!

‹ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?›

ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,