TSK

TSK · ਅੱਯੂਬ 10:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਸੀਂ ਸਭ ਨੇ ਮਰਨਾ ਹੀ ਹੈ ਅਤੇ ਪਾਣੀ ਵਰਗੇ ਹਾਂ ਜੋ ਧਰਤੀ ਉੱਤੇ ਡੋਲ੍ਹਿਆ ਜਾਂਦਾ ਹੈ ਅਤੇ ਫਿਰ ਚੁੱਕਿਆ ਨਹੀਂ ਜਾ ਸਕਦਾ। ਪਰਮੇਸ਼ੁਰ ਕਿਸੇ ਦੀ ਜਾਨ ਨਹੀਂ ਲੈਂਦਾ ਪਰ ਅਜਿਹਾ ਹਲ ਕਰਦਾ ਹੈ ਕਿ ਕੱਢਿਆ ਹੋਇਆ ਉਸ ਕੋਲੋਂ ਕੱਢਿਆ ਹੋਇਆ ਨਾ ਰਹੇ।

ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,

ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ।

“ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।”

ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।

ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।

ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?

¶ ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!

ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।