TSK

TSK · ਅੱਯੂਬ 13:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?

ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!

ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ!

¶ ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅੱਯੂਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫਾਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।

ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!

¶ ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।