TSK

TSK · ਅੱਯੂਬ 21:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।

ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ, ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਕੇ ਲੈ ਜਾਂਦੀ ਹੈ।

ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।

ਜਿਵੇਂ ਅੱਗ ਬਣ ਨੂੰ ਭਸਮ ਕਰਦੀ ਹੈ ਅਤੇ ਜਿਵੇਂ ਲਾਟ ਪਹਾੜਾਂ ਨੂੰ ਸਾੜਦੀ ਹੈ,

ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।

¶ ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ।

ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।

ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।