TSK

TSK · ਅੱਯੂਬ 21:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦ ਇਸ ਦੀ ਖ਼ਬਰ ਯੋਥਾਮ ਨੂੰ ਹੋਈ ਤਾਂ ਉਹ ਜਾ ਕੇ ਗਰਿੱਜ਼ੀਮ ਪਰਬਤ ਦੀ ਚੋਟੀ ਉੱਤੇ ਚੜ੍ਹ ਕੇ ਖੜ੍ਹਾ ਹੋ ਗਿਆ ਅਤੇ ਉੱਚੀ ਅਵਾਜ਼ ਨਾਲ ਬੋਲ ਕੇ ਉਨ੍ਹਾਂ ਨੂੰ ਕਹਿਣ ਲੱਗਾ, “ਹੇ ਸ਼ਕਮ ਦੇ ਲੋਕੋ, ਮੇਰੀ ਸੁਣੋ ਤਾਂ ਜੋ ਪਰਮੇਸ਼ੁਰ ਤੁਹਾਡੀ ਵੀ ਸੁਣੇ।

ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ।

ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?

“ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ।

“ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ।

ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।