TSK

TSK · ਅੱਯੂਬ 21:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ,

ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?

ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?

“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!

ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,

ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?

¶ ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!

ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?

ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?

ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ।

ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।