TSK

TSK · ਅੱਯੂਬ 31:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।

ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।

ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,

ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜ਼ਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ।

ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।