TSK

TSK · ਅੱਯੂਬ 32:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।

ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।

ਉਸ ਇਸਤਰੀ ਨੇ ਉੱਤਰ ਦੇ ਕੇ ਆਖਿਆ ਤੁਹਾਡੀ ਜਾਨ ਦੀ ਸਹੁੰ, ਹੇ ਮੇਰੇ ਮਹਾਰਾਜ ਰਾਜਾ, ਕਿਸੇ ਨੂੰ ਉਨ੍ਹਾਂ ਗੱਲਾਂ ਤੋਂ ਜੋ ਮੇਰੇ ਮਹਾਰਾਜ ਰਾਜਾ ਨੇ ਆਖੀਆਂ ਹਨ ਸੱਜੇ ਜਾਂ ਖੱਬੇ ਵੱਲ ਮੁੜਨਾ ਅਣਹੋਣਾ ਹੈ! ਤੁਹਾਡੇ ਸੇਵਕ ਯੋਆਬ ਨੇ ਹੀ ਮੈਨੂੰ ਆਗਿਆ ਦਿੱਤੀਆਂ ਸੀ ਅਤੇ ਉਸ ਨੇ ਇਹ ਸਭ ਗੱਲਾਂ ਤੁਹਾਡੀ ਦਾਸੀ, ਤੇਰੇ ਦਾਸ ਯੋਆਬ ਨੇ ਇਹ ਕੰਮ ਇਸ ਕਰਕੇ ਕੀਤਾ ਤਾਂ ਜੋ ਉਹ ਇਸ ਕੰਮ ਦਾ ਰੰਗ ਬਦਲ ਦੇਵੇ ਅਤੇ ਜੋ ਕੁਝ ਧਰਤੀ ਉੱਤੇ ਹੁੰਦਾ ਹੈ ਉਹ ਦੇ ਜਾਣਨ ਨੂੰ ਮੇਰਾ ਮਹਾਰਾਜ ਪਰਮੇਸ਼ੁਰ ਦੇ ਦੂਤ ਦੀ ਬੁੱਧ ਅਨੁਸਾਰ ਬੁੱਧਵਾਨ ਹੈ।

ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ।

ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!

ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।

ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।