TSK

TSK · ਅੱਯੂਬ 36:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,

ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।

ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।

‹ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।›

¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›

ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।

ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ