TSK

TSK · ਯੋਏਲ 2:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ

ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ

ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।

ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।”

ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ।

ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।

¶ ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।

ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।

ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।

ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ।

ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।

ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।

ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ

ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।

ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”

ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।

¶ ‹ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ,› ‹ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।›

ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।

ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!

¶ ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।