TSK

TSK · ਯੋਏਲ 2:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।

ਤਾਂ ਪਰਜਾ ਦੂਰ ਖੜੀ ਰਹੀ ਪਰ ਮੂਸਾ ਉਸ ਘੁੱਪ ਹਨੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।

ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।

ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।

ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ

ਉਹ ਨੇ ਆਪਣੀਆਂ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਂਈਆਂ ਦੇ ਨਾਲ ਜਿਹੜੇ ਸਾਡਾ ਨਿਆਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ।

¶ ਹੇ ਬਜ਼ੁਰਗੋ, ਇਹ ਸੁਣੋ, ਦੇਸ਼ ਦੇ ਸਾਰੇ ਵਾਸੀਓ, ਕੰਨ ਲਾਓ! ਕੀ ਤੁਹਾਡੇ ਦਿਨਾਂ ਵਿੱਚ, ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਅਜਿਹਾ ਹੋਇਆ?

ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!

ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।

¶ ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮ? ਕੀ ਤੁਸੀਂ ਮੈਨੂੰ ਬਦਲਾ ਦਿਓਗੇ? ਜੇਕਰ ਤੁਸੀਂ ਮੈਨੂੰ ਬਦਲਾ ਵੀ ਦਿਓ, ਤਾਂ ਮੈਂ ਝੱਟ ਹੀ ਤੁਹਾਡੇ ਸਿਰ ਉੱਤੇ ਤੁਹਾਡਾ ਬਦਲਾ ਮੋੜ ਦਿਆਂਗਾ!

ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ!

ਕੀ ਇਹ ਸੱਚ ਨਹੀਂ ਕਿ ਯਹੋਵਾਹ ਦਾ ਦਿਨ ਹਨ੍ਹੇਰਾ ਹੋਵੇਗਾ, ਨਾ ਕਿ ਚਾਨਣ? ਅਤੇ ਘੁੱਪ ਹਨ੍ਹੇਰਾ, ਜਿਸ ਦੇ ਵਿੱਚ ਕੋਈ ਚਮਕ ਨਾ ਹੋਵੇਗੀ?

¶ ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!

ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਚਾਨਣ ਨਾ ਹੋਵੇਗਾ, ਅਕਾਸ਼ ਦੇ ਤਾਰੇ ਮੱਧਮ ਪੈ ਜਾਣਗੇ।

¶ ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,