¶ ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
TSK
TSK · ਯੋਏਲ 2:21
Treasury of Scripture Knowledge references in ਪੰਜਾਬੀ IRV.
ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।
ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ।
ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
¶ ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ।
¶ ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।
¶ ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
¶ ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ।
ਉਸੇ ਤਰ੍ਹਾਂ ਮੈਂ ਫੇਰ ਠਾਣ ਲਿਆ ਹੈ ਕਿ ਇਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ। ਤੁਸੀਂ ਨਾ ਡਰੋ!