ਉਹ ਨੇ ਉੱਤਰ ਦਿੱਤਾ, ‹ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।›
TSK
TSK · ਯੂਹੰਨਾ 1:11
Treasury of Scripture Knowledge references in ਪੰਜਾਬੀ IRV.
‹ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।›
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ।
ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!
ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।