TSK

TSK · ਯੂਹੰਨਾ 1:3

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।

ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ

ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।

ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ।

ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।

ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।

ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,

ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!