ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ।
TSK
TSK · ਯੂਹੰਨਾ 1:31
Treasury of Scripture Knowledge references in ਪੰਜਾਬੀ IRV.
ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।
ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
“ਮੈਂ ਵੀ ਨਹੀਂ ਜਾਣਦਾ ਸੀ ਕਿ ਮਸੀਹ ਕੌਣ ਹੈ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਠਹਿਰਦਿਆਂ ਵੇਖੇਂਗਾ ਤੇ ਉਹ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ