TSK

TSK · ਯੂਹੰਨਾ 1:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।

ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।

‹ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।›