TSK

TSK · ਯੂਹੰਨਾ 1:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।

ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

ਪਰ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ।›

‹ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।›

¶ ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।

ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।

ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।