TSK

TSK · ਯੂਹੰਨਾ 1:4

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!

ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।

ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।

ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।

‹ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।›

¶ ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, ‹“ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”›

ਯਿਸੂ ਨੇ ਉਸ ਨੂੰ ਆਖਿਆ, ‹“ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।›

‹ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।›

ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।

ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ।

ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ।

ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।

¶ ‹ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।›