TSK

TSK · ਯੂਹੰਨਾ 1:45

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।

ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।

¶ ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ

ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”

¶ ਪਰ ਹੇ ਬੈਤਲਹਮ ਅਫਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ।

¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।

ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।

ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।

ਅਤੇ ਸਭ ਲੋਕਾਂ ਨੇ ਉਸ ਬਾਰੇ ਗਵਾਹੀ ਦਿੱਤੀ ਅਤੇ ਕਿਰਪਾ ਦੀਆਂ ਉਹਨਾਂ ਗੱਲਾਂ ਤੋਂ ਜੋ ਉਸ ਦੇ ਮੂੰਹੋਂ ਨਿੱਕਲਦੀਆਂ ਸਨ ਹੈਰਾਨ ਹੋ ਕੇ ਆਖਿਆ, ਕੀ ਇਹ ਯੂਸੁਫ਼ ਦਾ ਪੁੱਤਰ ਨਹੀਂ?

ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।

ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”

ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‹‘ਮੈਂ ਸਵਰਗੋਂ ਉੱਤਰਿਆ ਹਾਂ।’”›

ਯਿਸੂ ਨੇ ਉਨ੍ਹਾਂ ਨੂੰ ਫੇਰ ਪੁੱਛਿਆ, ‹“ਤੁਸੀਂ ਕਿਸ ਦੀ ਭਾਲ ਕਰ ਰਹੇ ਹੋ?”› ਉਹਨਾਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।”

ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।

ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!

ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੁਸੀਂ ਕੌਣ ਹੋ? ਉਸ ਨੇ ਮੈਨੂੰ ਆਖਿਆ, ‹ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।›