TSK

TSK · ਯੂਹੰਨਾ 10:27

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ।

¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ‹ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।›

‹ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ।›

ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ‹ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।›

‹ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!›

¶ ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, ‹“ਮੈਂ ਸੰਸਾਰ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ।”›

‹ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।›

‹ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ›

‹ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”›

ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।

ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?

¶ ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,

ਇਹ ਉਹ ਹਨ ਜਿਹੜੇ ਔਰਤਾਂ ਦੇ ਨਾਲ ਭਰਿਸ਼ਟ ਨਹੀਂ ਹੋਏ ਕਿਉਂਕਿ ਇਹ ਕੁਆਰੇ ਹਨ। ਇਹ ਉਹ ਹਨ ਕਿ ਜਿੱਥੇ ਵੀ ਲੇਲਾ ਜਾਂਦਾ ਹੈ ਉਹ ਉਸ ਦੇ ਮਗਰ-ਮਗਰ ਤੁਰਦੇ ਹਨ। ਇਹ ਪਰਮੇਸ਼ੁਰ ਅਤੇ ਲੇਲੇ ਦੇ ਲਈ ਪਹਿਲਾ ਫਲ ਹੋਣ ਨੂੰ ਮਨੁੱਖਾਂ ਵਿੱਚੋਂ ਮੁੱਲ ਲਏ ਗਏ ਸਨ।