‹ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।›
TSK
TSK · ਯੂਹੰਨਾ 10:30
Treasury of Scripture Knowledge references in ਪੰਜਾਬੀ IRV.
ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, ‹“ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”›
ਯਿਸੂ ਨੇ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”›
ਯਿਸੂ ਨੇ ਆਖਿਆ, ‹“ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।›
‹ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ।›
ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।
ਅਤੇ ਆਤਮਾ ਉਹ ਹੈ ਜਿਹੜਾ ਗਵਾਹੀ ਦਿੰਦਾ ਹੈ, ਕਿਉਂ ਜੋ ਆਤਮਾ ਸਚਿਆਈ ਹੈ।