TSK

TSK · ਯੂਹੰਨਾ 11:19

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ।

ਅਤੇ ਉਹ ਦਾ ਪੁੱਤਰ ਜ਼ਾਬਾਦ ਤੇ ਉਹ ਦਾ ਪੁੱਤਰ ਸ਼ੁਥਲਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਉਹ ਉਨ੍ਹਾਂ ਦੇ ਪਸ਼ੂਆਂ ਦੀ ਚੋਰੀ ਕਰਨ ਨੂੰ ਆਏ ਸਨ।

ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ।

ਇਹ ਦੋ ਗੱਲਾਂ ਤੇਰੇ ਉੱਤੇ ਆ ਪਈਆਂ, ਕੌਣ ਤੈਨੂੰ ਤਸੱਲੀ ਦੇਵੇਗਾ? ਬਰਬਾਦੀ ਤੇ ਭੰਨ ਤੋੜ, ਕਾਲ ਤੇ ਤਲਵਾਰ ਆ ਪਈ, ਮੈਂ ਕਿਵੇਂ ਤੈਨੂੰ ਦਿਲਾਸਾ ਦਿਆਂ?

ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ।

ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।

ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ, ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ? ਹੇ ਸੀਯੋਨ ਦੀਏ ਕੁਆਰੀਏ ਧੀਏ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ ਤਾਂ ਜੋ ਮੈਂ ਤੈਨੂੰ ਤਸੱਲੀ ਦਿਆਂ? ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ, ਕੌਣ ਤੈਨੂੰ ਚੰਗਾ ਕਰ ਸਕੇਗਾ?

ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।

ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।