TSK

TSK · ਯੂਹੰਨਾ 11:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,

ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।

ਯਿਸੂ ਨੇ ਉਸ ਨੂੰ ਆਖਿਆ, ‹ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।›

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

‹ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।›

‹ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।›

ਯਿਸੂ ਨੇ ਆਖਿਆ, ‹“ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।›

ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।

ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।

ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।

ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ।

¶ ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?

ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।

ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ।

ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।

ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।

¶ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,

ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।

ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

¶ ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।