TSK

TSK · ਯੂਹੰਨਾ 11:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ

ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!›

¶ ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।

¶ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, ‹“ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”›

ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।