TSK

TSK · ਯੂਹੰਨਾ 11:37

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਓਹ ਪਰਮੇਸ਼ੁਰ ਦੇ ਵਿਰੁੱਧ ਬੋਲੇ, ਉਨ੍ਹਾਂ ਨੇ ਆਖਿਆ, ਕੀ ਪਰਮੇਸ਼ੁਰ ਉਜਾੜ ਵਿੱਚ ਵੀ ਲੰਗਰ ਦਾ ਅਡੰਬਰ ਰਚ ਸਕੇਗਾ?

ਤੂੰ ਜਿਹੜਾ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਬਣਾਉਂਦਾ ਸੀ ਆਪਣੇ ਆਪ ਨੂੰ ਬਚਾ ਲੈ! ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਉੱਤੋਂ ਉੱਤਰ ਆ!

ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!

ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।

ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”