TSK

TSK · ਯੂਹੰਨਾ 11:38

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ।

ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ।

ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ।

ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ‹ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।›

ਅਤੇ ਉਨ੍ਹਾਂ ਨੇ ਪੱਥਰ ਨੂੰ ਕਬਰ ਦੇ ਮੂੰਹ ਤੋਂ ਹਟਿਆ ਵੇਖਿਆ।

¶ ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।