TSK

TSK · ਯੂਹੰਨਾ 12:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।

¶ ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।

ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ।

‹ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।›

ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।

“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”

ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”

ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!