TSK

TSK · ਯੂਹੰਨਾ 12:19

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,

ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।

ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।

ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।

ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।

ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!