TSK

TSK · ਯੂਹੰਨਾ 12:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਅਤੇ ਜਦ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ।

ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।

‹ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ।›

‹ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।›

¶ ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।