ਨਾਲੇ ਉਸ ਪਰਦੇਸੀ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ।
TSK
TSK · ਯੂਹੰਨਾ 12:20
Treasury of Scripture Knowledge references in ਪੰਜਾਬੀ IRV.
ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।
ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।
¶ ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।
ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।
¶ ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ।
ਪਰ ਤੀਤੁਸ ਵੀ ਜੋ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ।
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।