TSK

TSK · ਯੂਹੰਨਾ 12:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।

‹ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ।›

‹ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।›

‹ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।›

ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।

ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।

ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।

ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।

ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।