ਮੱਤੀ 21:17
TSK
¶ ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।
TSK
Treasury of Scripture Knowledge references in ਪੰਜਾਬੀ IRV.
¶ ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।
ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।
ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।