TSK

TSK · ਯੂਹੰਨਾ 12:40

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ, ਆਪਣੇ ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨੂੰ ਮਿਸਰ ਦੇਸ ਵਿੱਚ ਵਧਾਵਾਂਗਾ।

ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।

ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।

ਕਿਉਂ ਜੋ ਇਹ ਯਹੋਵਾਹ ਵੱਲੋਂ ਹੋਇਆ ਕਿ ਉਹਨਾਂ ਦੇ ਮਨ ਕਠੋਰ ਹੋ ਗਏ ਅਤੇ ਉਹਨਾਂ ਨੇ ਇਸਰਾਏਲ ਨਾਲ ਯੁੱਧ ਕੀਤਾ ਤਾਂ ਜੋ ਉਹ ਉਹਨਾਂ ਦਾ ਸੱਤਿਆਨਾਸ ਕਰੇ ਅਤੇ ਉਹਨਾਂ ਉੱਤੇ ਕੋਈ ਦਯਾ ਨਾ ਹੋਵੇ ਪਰ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਹ ਉਹਨਾਂ ਦਾ ਨਾਸ ਕਰੇ।

ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।

ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,

ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।

ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।

ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।

ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ।

ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।

¶ ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ।

‹ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ,› ‹ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ› ‹ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।›

‹ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ,› ‹ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ,› ‹ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ।›

ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?›

ਅਤੇ ਉਸ ਨੇ ਕਿਹਾ, ‹ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ› ‹ਉਹ ਵੇਖਦੇ ਹੋਏ ਨਾ ਵੇਖਣ› ‹ਅਤੇ ਸੁਣਦੇ ਹੋਏ ਨਾ ਸਮਝਣ।›

ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,

ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।