TSK

TSK · ਯੂਹੰਨਾ 12:49

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।›

¶ ‹“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।›

‹ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਕੋਲੋਂ ਸੁਣੀਆਂ ਹਨ।”›

‹ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।›

‹ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।›

¶ ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ।