TSK

TSK · ਯੂਹੰਨਾ 12:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।

ਅਸੀਂ ਤਾਂ ਰਾਜਾ ਦਾ ਲੂਣ ਖਾਂਦੇ ਹਾਂ, ਇਸ ਲਈ ਇਹ ਠੀਕ ਨਹੀਂ ਕਿ ਸਾਡੇ ਸਾਹਮਣੇ ਰਾਜਾ ਦਾ ਅਪਮਾਨ ਹੋਵੇ, ਇਸ ਕਾਰਨ ਅਸੀਂ ਇਹ ਚਿੱਠੀ ਲਿਖ ਕੇ ਰਾਜਾ ਨੂੰ ਸੂਚਨਾ ਦਿੱਤੀ ਹੈ।

ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।

ਪਰ ਚੇਲੇ ਇਹ ਵੇਖ ਕੇ ਖਿਝ ਗਏ ਅਤੇ ਬੋਲੇ, ਇਹ ਨੁਕਸਾਨ ਕਿਉਂ ਹੋਇਆ?

ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?

‹ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।›

ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”