TSK

TSK · ਯੂਹੰਨਾ 13:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।

ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ‹ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।›

¶ ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?

ਯਿਸੂ ਨੇ ਉਨ੍ਹਾਂ ਨੂੰ ਆਖਿਆ ‹ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।›

‹ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।›

ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, ‹“ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।›

ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।

ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ।

ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।

‹ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।›

‹ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ›

‹ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”›

‹ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”›

‹ਹੁਣ ਮੈਂ ਤੇਰੇ ਕੋਲ ਆਉਂਦਾ ਹਾਂ, ਇਹ ਗੱਲਾਂ ਕਹਿੰਦਾ ਹਾਂ ਤਾਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਪੂਰੀ ਹੋਵੇ।›

‹ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”›

¶ ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।

ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।

ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,

¶ ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।

ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।