ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
TSK
TSK · ਯੂਹੰਨਾ 13:10
Treasury of Scripture Knowledge references in ਪੰਜਾਬੀ IRV.
ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।
ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ।
ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ।
‹ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।›
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
¶ ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।
ਇਹ ਖਾਣ-ਪੀਣ ਅਤੇ ਭਾਂਤ-ਭਾਂਤ ਦੇ ਰਸਮੀ ਇਸ਼ਨਾਨ ਦੇ ਨਾਲ ਬਹੁਤ ਸਾਰੇ ਸਰੀਰਕ ਨਿਯਮ ਸਨ ਜਿਹੜੇ ਸੁਧਾਰ ਦੇ ਸਮੇਂ ਤੱਕ ਠਹਿਰਾਏ ਗਏ ਸਨ।
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।