‹ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।›
TSK
TSK · ਯੂਹੰਨਾ 13:13
Treasury of Scripture Knowledge references in ਪੰਜਾਬੀ IRV.
¶ ‹ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?›
ਯਿਸੂ ਨੇ ਉਸ ਨੂੰ ਆਖਿਆ, ‹ਤੂੰ ਠੀਕ ਉੱਤਰ ਦਿੱਤਾ, ਇਹੋ ਕਰ ਤਾਂ ਤੂੰ ਜੀਵੇਂਗਾ।›
ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
ਇਸ ਲਈ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਰਾਹੀਂ ਬੋਲ ਕੇ ਕੋਈ ਨਹੀਂ ਆਖ ਸਕਦਾ, “ਯਿਸੂ ਸਰਾਪਤ ਹੈ,” ਨਾ ਕੋਈ ਕਹਿ ਸਕਦਾ ਹੈ, “ਯਿਸੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀਂ।
ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।
ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l