TSK

TSK · ਯੂਹੰਨਾ 13:17

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਨੂਹ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਪਰਮੇਸ਼ੁਰ ਨੇ ਉਸ ਨੂੰ ਹੁਕਮ ਦਿੱਤਾ ਸੀ।

ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।

ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।

‹ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।›

ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।›

‹ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।›

ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।

ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।

ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।