ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
TSK
TSK · ਯੂਹੰਨਾ 13:18
Treasury of Scripture Knowledge references in ਪੰਜਾਬੀ IRV.
ਉਹ ਨੇ ਉੱਤਰ ਦਿੱਤਾ, ‹ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।›
ਤਾਂ ਯਿਸੂ ਨੇ ਉੱਤਰ ਦਿੱਤਾ, ‹“ਮੈਂ ਤੁਹਾਨੂੰ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਸ਼ੈਤਾਨ ਹੈ।”›
ਯਿਸੂ ਨੇ ਆਖਿਆ, ‹“ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”› ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
‹ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।›
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?”› ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, ‹“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।”› ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਨੂੰ ਚਾਰ।›
ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।