TSK

TSK · ਯੂਹੰਨਾ 13:38

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।

ਯਿਸੂ ਨੇ ਉਹ ਨੂੰ ਕਿਹਾ, ‹ਮੈਂ ਤੈਨੂੰ ਸੱਚ ਆਖਦਾ ਹਾਂ ਜੋ ਅੱਜ ਰਾਤ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।›

ਅਤੇ ਯਿਸੂ ਨੇ ਉਹ ਨੂੰ ਕਿਹਾ, ‹ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।›

ਤਦ ਯਿਸੂ ਨੇ ਕਿਹਾ, ‹ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਮੁਰਗਾ ਬਾਂਗ ਨਾ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁੱਕਰ ਕੇ ਇਹ ਨਾ ਆਖੇਂ ਕਿ ਮੈਂ ਉਸ ਨੂੰ ਨਹੀਂ ਜਾਣਦਾ।›

ਯਿਸੂ ਨੇ ਪੁੱਛਿਆ, ‹“ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”›

¶ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”

ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।