TSK

TSK · ਯੂਹੰਨਾ 13:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।

ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।

ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।

ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,

ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।

ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।

ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, ‹“ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।”›

ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, ‹“ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”›

ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।

ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ।

ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।

ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।