ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ।
TSK
TSK · ਯੂਹੰਨਾ 14:1
Treasury of Scripture Knowledge references in ਪੰਜਾਬੀ IRV.
ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ, ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ। ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
¶ ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।
ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।
‹ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”›
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।
¶ ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, ‹“ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।›
‹“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”›
‹ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।›
ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ।
ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ!
¶ ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!
ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ।
ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ। ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ।