‹ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”›
TSK
TSK · ਯੂਹੰਨਾ 14:20
Treasury of Scripture Knowledge references in ਪੰਜਾਬੀ IRV.
‹“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”›
‹ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।›
‹ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਮ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ, ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਹੋਣ ਜਿਵੇਂ ਕਿ ਤੂੰ ਤੇ ਮੈਂ ਹਾਂ।›
‹ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”›
ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਮੈਂ ਮਸੀਹ ਵਿੱਚ ਇੱਕ ਮਨੁੱਖ ਨੂੰ ਜਾਣਦਾ ਹਾਂ ਜਿਹੜਾ ਚੌਦਾਂ ਸਾਲ ਪਹਿਲਾਂ ਤੀਜੇ ਅਕਾਸ਼ ਉੱਤੇ ਅਚਾਨਕ ਚੁੱਕਿਆ ਗਿਆ। ਮੈਂ ਨਹੀਂ ਜਾਣਦਾ ਕੀ ਉਹ ਸਰੀਰ ਸਹਿਤ ਜਾਂ ਸਰੀਰ ਰਹਿਤ ਚੁੱਕਿਆ ਗਿਆ ਪਰ ਪਰਮੇਸ਼ੁਰ ਜਾਣਦਾ ਹੈ।
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।
ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।