TSK

TSK · ਯੂਹੰਨਾ 14:24

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਿਸੂ ਨੇ ਉਹ ਨੂੰ ਕਿਹਾ, ‹ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।›

ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ।

‹ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।›

ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, ‹“ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।›

ਤਾਂ ਯਿਸੂ ਨੇ ਲੋਕਾਂ ਆਖਿਆ, ‹“ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।›

ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, ‹“ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।›

‹ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।›

‹ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”›

ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।