TSK

TSK · ਯੂਹੰਨਾ 14:31

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ‹ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।›

‹ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ!›

‹ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”›

‹ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।›

¶ ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।

ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।

ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ।